ਪਾਕਿਸਤਾਨ ਦੀ ਗੋਲੀਬਾਰੀ 'ਚ ਭਾਰਤੀ ਫ਼ੌਜ ਦਾ ਜਵਾਨ ਸ਼ਹੀਦ, ਕੁਲੀ ਦੀ ਮੌਤ

12 October, 2017

ਜੰਮੂ, 12 ਅਕਤੂਬਰ: ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ 'ਚ ਕੰਟਰੋਲ ਰੇਖਾ ਦੇ ਨੇੜਲੇ ਇਲਾਕਿਆਂ 'ਚ ਪਾਕਿਸਤਾਨ ਵਲੋਂ ਕੀਤੀ ਗਈ ਗੋਲੀਬਾਰੀ 'ਚ ਘੱਟ ਤੋਂ ਘੱਟ ਇਕ ਜਵਾਨ ਸ਼ਹੀਦ ਹੋ ਗਿਆ ਜਦਕਿ ਇਸ 'ਚ ਇਕ ਕੁਲੀ ਵੀ ਮਾਰਿਆ ਗਿਆ।
ਇਕ ਰਖਿਆ ਬੁਲਾਰੇ ਨੇ ਕਿਹਾ ਕਿ ਕੰਟਰੋਲ ਰੇਖਾ ਕੋਲ ਕ੍ਰਿਸ਼ਣਾ ਘਾਟੀ ਸੈਕਟਰ 'ਚ ਪਾਕਿਸਤਾਨੀ ਫ਼ੌਜ ਨੇ ਸਵੇਰੇ 10:35 ਵਜੇ ਛੋਟੇ ਅਤੇ ਆਟੋਮੈਟਿਕ ਹਥਿਆਰਾਂ ਨਾਲ ਬਿਨਾ ਉਕਸਾਵੇ ਤੋਂ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿਤੀ। ਭਾਰਤ ਵਲੋਂ ਵੀ ਇਸ ਦਾ ਢੁਕਵਾਂ ਜਵਾਬ ਦਿਤਾ ਗਿਆ


 ਅਤੇ ਗੋਲੀਬਾਰੀ ਖ਼ਬਰ ਲਿਖੇ ਜਾਣ ਤਕ ਜਾਰੀ ਸੀ।  ਫ਼ੌਜ ਦੇ ਬੁਲਾਰੇ ਨੇ ਕਿਹਾ ਕਿ ਕ੍ਰਿਸ਼ਨਾਘਾਟੀ ਸੈਕਟਰ 'ਚ ਪਾਕਿਸਤਾਨ ਵਲੋਂ ਬਿਨਾਂ ਕਾਰਨ ਕੀਤੀ ਗਈ ਗੋਲੀਬੰਦੀ ਉਲੰਘਣਾ 'ਚ ਇਕ ਜਵਾਨ ਅਤੇ ਇਕ ਨਾਗਰਿਕ ਦੀ ਮੌਤ ਹੋ ਗਈ। ਬੁਲਾਰੇ ਨੇ ਦਸਿਆ ਕਿ ਪਾਕਿਸਤਾਨ ਵਲੋਂ ਬਗ਼ੈਰ ਉਕਸਾਵੇ ਤੋਂ ਗੋਲੀਬੰਦੀ ਉਲੰਘਣਾ 'ਚ ਇਕ ਜਵਾਨ ਸ਼ਹੀਦ ਹੋ ਗਿਆ ਜਦਕਿ ਇਕ ਕੁਲੀ ਮਾਰਿਆ ਗਿਆ। ਇਸ ਸਾਲ ਪਾਕਿਸਤਾਨ ਵਲੋਂ ਗੋਲੀਬੰਦੀ ਕੀਤੇ ਜਾਣ ਦੀਆਂ ਘਟਨਾਵਾਂ 'ਚ ਤੇਜ਼ੀ ਆਈ ਹੈ।                                                                                                                                                                                       (ਪੀਟੀਆਈ)