ਪ੍ਰਤਾਪ ਸਿੰਘ ਬਾਜਵਾ ਅਤੇ ਫ਼ਤਿਹ ਜੰਗ ਸਿੰਘ ਬਾਜਵਾ ਨੇ ਵੋਟ ਪਾਈ

11 October, 2017

ਕਾਦੀਆਂ, 11 ਅਕਤੂਬਰ ²(ਅਬਦੁਲ ਸਲਾਮ ਤਾਰੀ): ਪ੍ਰਤਾਪ ਸਿੰਘ ਬਾਜਵਾ ਰਾਜ ਸਭਾ ਮੈਂਬਰ ਅਤੇ ਹਲਕਾ ਵਿਧਾਇਕ ਫ਼²ਤਿਹ ਜੰਗ ਸਿੰਘ ਬਾਜਵਾ ਨੇ ਬੂਥ 'ਤੇ ਪਹੁੰਚ ਕੇ ਲਾਈਨ ਵਿਚ ਲੱਗ ਕੇ ਅਪਣੀ ਵੋਟ ਪਾਈ। ਇਸ ਮੌਕੇ ਵੋਟ ਪਾਉਣ ਤਂੋ ਬਾਅਦ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕ ਕਂੇਦਰ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਕਾਰੋਬਾਰੀ ਲੋਕ ਦੁਕਾਨਦਾਰ ਅਤੇ ਮਜ਼ਦੂਰ ਪੇਸ਼ਾ ਲੋਕ ਅਤੇ ਹਰ ਵਰਗ ਦਾ ਵਿਅਕਤੀ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਹੈ ਅਤੇ ਕਾਰੋਬਾਰ ਠੱਪ ਹੋ ਕੇ ਰਹਿ ਗਏ ਹਨ। 


ਇਸ ਸਮਂੇ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਤਂੋ ਲੋਕ ਖ਼ੁਸ਼ ਹਨ ਅਤੇ ਕਿਸੇ ਵੀ ਵਿਅਕਤੀ 'ਤੇ ਕੋਈ ਨਾਜਾਇਜ਼ ਪਰਚਾ ਦਰਜ ਨਹੀਂ ਕੀਤਾ ਜਾ ਰਿਹਾ। ਲੋਕਾਂ ਨੂੰ ਪ੍ਰਸ਼ਾਸਨ ਅਤੇ ਸਰਕਾਰ ਤਂੋ ਪੂਰਾ ਇਨਸਾਫ਼ ਦਿਤਾ ਜਾ ਰਿਹਾ ਹੈ। ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨੇ ਇਸ ਮੌਕੇ ਬੂਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕਿਹਾ ਕਿ ਪੰਜਾਬ ਦੇ ਲੋਕ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਚੁਕੇ ਹਨ ਅਤੇ ਉਹ ਬੀਜੇਪੀ ਦੇ ਉਮੀਦਵਾਰ ਦੇ ਹੱਕ ਵਿਚ ਫ਼ਤਵਾ ਦੇਣਗੇ।